Home » UP ਪ੍ਰਸ਼ਾਸਨ ਦਾ ਆਦੇਸ਼, ਸੁਖਜਿੰਦਰ ਰੰਧਾਵਾ ਤੇ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ ‘ਤੇ ਨਾ ਉਤਰਨ ਦਿੱਤਾ ਜਾਵੇ
Home Page News India India News

UP ਪ੍ਰਸ਼ਾਸਨ ਦਾ ਆਦੇਸ਼, ਸੁਖਜਿੰਦਰ ਰੰਧਾਵਾ ਤੇ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ ‘ਤੇ ਨਾ ਉਤਰਨ ਦਿੱਤਾ ਜਾਵੇ

Spread the news

ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਦੇਸ਼ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ । ਇਸ ਘਟਨਾ ਤੋਂ ਬਾਅਦ ਸਿਆਸਤ ਵੀ ਕਾਫ਼ੀ ਗਰਮਾ ਗਈ ਹੈ।ਜਿਸਦੇ ਮੱਦੇਨਜ਼ਰ ਪੀੜਤ ਕਿਸਾਨਾਂ ਨਾਲ ਮੁਲਾਕਾਤ ਕਰਨ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਲਖੀਮਪੁਰ ਖੀਰੀ ਦਾ ਦੌਰਾ ਕਰਨਾ ਸੀ।  ਪਰ ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਹੀ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਕੁਝ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ।

ਦਰਅਸਲ, ਮੰਤਰੀਆਂ ਦੇ ਦੌਰੇ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਵੱਲੋਂ ਲਖਨਊ ਹਵਾਈ ਅੱਡੇ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ । ਇਨ੍ਹਾਂ ਆਦੇਸ਼ਾਂ ਅਨੁਸਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ ‘ਤੇ ਉਤਰਨ ਦੀ ਆਗਿਆ ਨਾ ਦੇਣ ਲਈ ਕਿਹਾ ਗਿਆ ਹੈ ।