Home » Ram Rahim Case: ਰਾਮ ਰਹੀਮ ਇੱਕ ਹੋਰ ਕੇਸ ‘ਚ ਦੋਸ਼ੀ ਕਰਾਰ
Home Page News India India News

Ram Rahim Case: ਰਾਮ ਰਹੀਮ ਇੱਕ ਹੋਰ ਕੇਸ ‘ਚ ਦੋਸ਼ੀ ਕਰਾਰ

Spread the news

ਇਸ ਸਮੇ ਗੁਰਮੀਤ ਰਾਮ ਰਹੀਮ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਣਜੀਤ ਸਿੰਘ ਕਤਲ ਕੇਸ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਡੇਰਾਮੁਖੀ ਰਾਮ ਰਹੀਮ ਸਮੇਤ ਪੰਜ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸਾਰੇ ਦੋਸ਼ੀਆਂ ਨੂੰ 12 ਅਕਤੂਬਰ ਨੂੰ ਸਜ਼ਾ ਸੁਣਾਈ ਜਾਵੇਗੀ।ਸ਼ੁੱਕਰਵਾਰ ਨੂੰ ਮਾਮਲੇ ਦੇ ਦੋਸ਼ੀ ਡੇਰਾਮੁਖੀ ਗੁਰਮੀਤ ਰਾਮ ਰਹੀਮ ਅਤੇ ਕ੍ਰਿਸ਼ਨਾ ਕੁਮਾਰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਸਨ। ਇਸ ਦੇ ਨਾਲ ਹੀ ਮੁਲਜ਼ਮ ਅਵਤਾਰ, ਜਸਵੀਰ ਅਤੇ ਸਬਦੀਲ ਸਿੱਧਾ ਅਦਾਲਤ ਵਿੱਚ ਪੇਸ਼ ਹੋਏ ਸਨ। ਇਸ ਮਾਮਲੇ ‘ਚ ਸ਼ੁੱਕਰਵਾਰ ਨੂੰ ਹੋਈ ਸੁਣਵਾਈ ਦੌਰਾਨ ਸਾਰੇ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪਹਿਲਾ ਫੈਸਲਾ 26 ਅਗਸਤ ਨੂੰ ਸੁਣਾਉਣਾ ਸੀ।

10 ਜੁਲਾਈ 2002 ਨੂੰ ਕੁਰੂਕਸ਼ੇਤਰ ਦੇ ਰਣਜੀਤ ਸਿੰਘ, ਜੋ ਡੇਰੇ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ, ਦਾ ਕਤਲ ਕਰ ਦਿੱਤਾ ਗਿਆ ਸੀ। ਡੇਰਾ ਪ੍ਰਬੰਧਕਾਂ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਆਪਣੀ ਭੈਣ ਤੋਂ ਸਾਧਵੀ ਦੇ ਜਿਨਸੀ ਸ਼ੋਸ਼ਣ ਦੀ ਗੁਮਨਾਮ ਚਿੱਠੀ ਲਿਖਵਾਈ ਸੀ। ਪੁਲਿਸ ਜਾਂਚ ਤੋਂ ਅਸੰਤੁਸ਼ਟ ਰਣਜੀਤ ਦੇ ਬੇਟੇ ਨੇ ਜਨਵਰੀ 2003 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਸੀਬੀਆਈ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। 2007 ‘ਚ ਅਦਾਲਤ ਨੇ ਦੋਸ਼ੀਆਂ ‘ਤੇ ਦੋਸ਼ ਤੈਅ ਕੀਤੇ ਸਨ।