Home » ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (09-10-2021)
Home Page News Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (09-10-2021)

Spread the news

ਸੂਹੀ ਕਬੀਰ ਜੀ ॥ ਥਰਹਰ ਕੰਪੈ ਬਾਲਾ ਜੀਉ ॥ ਨਾ ਜਾਨਉ ਕਿਆ ਕਰਸੀ ਪੀਉ ॥੧॥ ਰੈਨਿ ਗਈ ਮਤ ਦਿਨੁ ਭੀ ਜਾਇ ॥ ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥ ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥੨॥ ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥ ਕਾਗ ਉਡਾਵਤ ਭੁਜਾ ਪਿਰਾਨੀ ॥ ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥

ਇਤਨੀ ਉਮਰ ਭਗਤੀ ਤੋਂ ਬਿਨਾ ਲੰਘ ਜਾਣ ਕਰਕੇ ਹੁਣ) ਮੇਰੀ ਅੰਞਾਣ ਜਿੰਦ ਬਹੁਤ ਸਹਿਮੀ ਹੋਈ ਹੈ ਕਿ ਪਤਾ ਨਹੀਂ ਪਤੀ ਪ੍ਰਭੂ (ਮੇਰੇ ਨਾਲ) ਕੀਹ ਸਲੂਕ ਕਰੇਗਾ।੧। (ਮੇਰੇ) ਕਾਲੇ ਕੇਸ ਚਲੇ ਗਏ ਹਨ (ਉਹਨਾਂ ਦੇ ਥਾਂ) ਧੌਲੇ ਆ ਗਏ ਹਨ। (ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਹੀ ਮੇਰੀ) ਜੁਆਨੀ ਦੀ ਉਮਰ ਲੰਘ ਗਈ ਹੈ। (ਮੈਨੂੰ ਹੁਣ ਇਹ ਡਰ ਹੈ ਕਿ) ਕਿਤੇ (ਇਸੇ ਤਰ੍ਹਾਂ) ਬੁਢੇਪਾ ਭੀ ਨਾਹ ਲੰਘ ਜਾਏ।੧।ਰਹਾਉ। (ਹੁਣ ਤਕ ਬੇ-ਪਰਵਾਹੀ ਵਿਚ ਖ਼ਿਆਲ ਹੀ ਨਾਹ ਕੀਤਾ ਕਿ ਇਹ ਸਰੀਰ ਤਾਂ ਕੱਚੇ ਭਾਂਡੇ ਵਾਂਗ ਹੈ) ਕੱਚੇ ਕੁੱਜੇ ਵਿਚ ਪਾਣੀ ਟਿਕਿਆ ਨਹੀਂ ਰਹਿ ਸਕਦਾ। (ਸੁਆਸ ਬੀਤਦੇ ਗਏ, ਹੁਣ) ਸਰੀਰ ਕੁਮਲਾ ਰਿਹਾ ਹੈ ਤੇ (ਜੀਵ-) ਭੌਰ ਉਡਾਰੀ ਮਾਰਨ ਨੂੰ ਤਿਆਰ ਹੈ (ਪਰ ਆਪਣਾ ਕੁੱਝ ਭੀ ਨਾਹ ਸਵਾਰਿਆ) ॥੨॥ ਜਿਵੇਂ ਕੁਆਰੀ ਲੜਕੀ ਸ਼ਿੰਗਾਰ ਕਰਦੀ ਰਹੇ, ਪਤੀ ਮਿਲਣ ਤੋਂ ਬਿਨਾ (ਇਹਨਾਂ ਸ਼ਿੰਗਾਰਾਂ ਦਾ) ਉਸ ਨੂੰ ਕੋਈ ਅਨੰਦ ਨਹੀਂ ਆ ਸਕਦਾ, (ਤਿਵੇਂ ਮੈਂ ਭੀ ਸਾਰੀ ਉਮਰ ਨਿਰੇ ਸਰੀਰ ਦੀ ਖ਼ਾਤਰ ਹੀ ਆਹਰ-ਪਾਹਰ ਕੀਤੇ, ਪ੍ਰਭੂ ਨੂੰ ਵਿਸਾਰਨ ਕਰਕੇ ਕੋਈ ਆਤਮਕ ਸੁਖ ਨਾਹ ਮਿਲਿਆ) ॥੩॥ ਕਬੀਰ ਆਖਦਾ ਹੈ ਕਿ (ਹੇ ਪਤੀ-ਪ੍ਰਭੂ! ਹੁਣ ਤਾਂ ਆ ਮਿਲ, ਤੇਰੀ ਉਡੀਕ ਵਿਚ) ਕਾਂ ਉਡਾਂਦਿਆਂ ਮੇਰੀ ਬਾਂਹ ਭੀ ਥੱਕ ਗਈ ਹੈ, (ਤੇ ਉਧਰੋਂ ਮੇਰੀ ਉਮਰ ਦੀ) ਕਹਾਣੀ ਹੀ ਮੁੱਕਣ ਤੇ ਆ ਗਈ ਹੈ ॥੪॥੨॥